ਚੋਣਾਂ ਦੇ ਐਲਾਨ ਤੋਂ ਚਾਰ ਦਿਨਾਂ ਦੇ ਅੰਦਰ ਅੰਦਰ ਪੰਜਾਬ ‘ਚ 23 ਕਰੋੜ ਦੇ ਨਸ਼ੇ ਅਤੇ ਨਗਦੀ ਜ਼ਬਤ

 ਲੋਕਸਭਾ ਚੋਣਾਂ ਦੇ ਐਲਾਨ ਤੋਂ ਚਾਰ ਦਿਨਾਂ ਦੇ ਅੰਦਰ ਅੰਦਰ ਪੰਜਾਬ ‘ਚ 23 ਕਰੋੜ ਦੇ ਨਸ਼ੇ ਅਤੇ ਨਗਦੀ ਜ਼ਬਤ
ਚੰਡੀਗੜ੍ਹ, (ਦਿ ਪੰਜਾਬ ਲਾਇਵ) : 
ਬੀਤੀ 11 ਮਾਰਚ ਨੂੰ ਲੋਕਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ 14 ਮਾਰਚ ਤੱਕ 23.5 ਕਰੋੜ  ਰੁਪਏ ਤੋਂ ਵੱਧ ਦੀਆਂ ਪਾਬੰਦੀਸ਼ੁਦਾ ਵਸਤਾਂ ਅਤੇ ਨਗਦੀ ਜ਼ਬਤ ਕੀਤੇ ਜਾਣ ਦੀ ਪੁਸ਼ਟੀ ਹੋਈ ਹੈ। ਪੰਜਾਬ ਰਾਜ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਚੋਣ ਜ਼ਾਬਤੇ ਦੌਰਾਨ ਵੱਡੇ ਪੱਧਰ ‘ਤੇ ਬਰਾਮਦਗੀਆਂ ਹੋਈਆਂ ਹਨ।
ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਸੂਬੇ ‘ਚ ਵੱਖ-ਵੱਖ ਸਰਵਾਈਲੈਂਸ ਟੀਮਾਂ ਨੇ 14,726 ਲੀਟਰ ਸ਼ਰਾਬ ਫੜੀ ਗਈ ਹੈ, ਜਿਸ ਦੀ ਕੀਮਤ 25 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਪੰਜਾਬ ‘ਚੋਂ 670 ਕਿੱਲੋ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨ੍ਹਾਂ ਦੀ ਕੀਮਤ 21.82 ਕਰੋੜ ਬਣਦੀ ਹੈ। ਸੂਬੇ ‘ਚ 1.32 ਕਰੋੜ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ ਅਤੇ ਕੁੱਲ ਬਰਾਮਦਗੀਆਂ 23.5 ਕਰੋੜ ਰੁਪਏ ਦੀਆਂ ਬਣਦੀਆਂ ਹਨ। ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਰਾਜ ‘ਚ 2,064 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ‘ਚ 1,707 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ‘ਚ ਖਲਲ ਪਾ ਸਕਦੇ ਹਨ, ਜਿਨ੍ਹਾਂ ‘ਚੋਂ 96 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।

Leave a Reply

Your email address will not be published. Required fields are marked *