ਆਪ ਦੇ ਲੁਧਿਆਣਾ ਦੇ ਸ਼ਹਿਰੀ ਪ੍ਰਧਾਨ ਦਲਜੀਤ ਭੋਲਾ ਗਰੇਵਾਲ ਨੇ ਦਿੱਤਾ ਅਸਤੀਫ਼ਾ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ…..

ਲੁਧਿਆਣਾ, ਸੰਜੀਵ ਸ਼ਰਮਾ :ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝੱਟਕਾ ਲੱਗਿਆ, ਜਦੋਂ ਆਪ ਦੇ ਸੀਨੀਅਰ ਨੇਤਾ ਅਤੇ ਸ਼ਹਿਰੀ ਪ੍ਰਧਾਨ ਲੁਧਿਆਣਾ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੀ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ‘ਤੇ ਜਾਣਕਾਰੀ ਦਿੱਤੀ ਅਤੇ ਪਾਰਟੀ ਪ੍ਰਮੁੱਖ ਭਗਵੰਤ ਮਾਨ ਨੂੰ ਭੇਜੇ ਗਏ ਅਸਤੀਫੇ ਦੀ ਕਾਪੀ ਅਪਲੋਡ ਕੀਤੀ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਰਹੇ ਹਨ।

Leave a Reply

Your email address will not be published. Required fields are marked *